CM ਮਾਨ ਦੇ ਰਿਸ਼ਤੇਦਾਰਾਂ ਦੇ ਘਰ ‘ਚ ਹੋਈ ਚੋਰੀ

ਫੈਕਟ ਸਮਾਚਾਰ ਸੇਵਾ

ਸੁਨਾਮ , ਅਗਸਤ 11

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਸ਼ਤੇਦਾਰਾਂ ਦੇ ਘਰ ਚੋਰਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਘਰ ‘ਚੋਂ 17 ਤੋਲੇ ਸੋਨੇ ਦੇ ਗਹਿਣੇ ਅਤੇ 1 ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਦੀ ਇਹ ਘਟਨਾ ਸੀਐਮ ਮਾਨ ਦੇ ਸੁਨਾਮ ਦੇ ਪਿੰਡ ਜਗਤਪੁਰਾ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੇ ਘਰ ਵਾਪਰੀ। ਇਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕੇ ਪਰਿਵਾਰ (ਖਡਿਆਲ) ਦਾ ਘਰ ਹੈ।

ਚੋਰਾਂ ਨੇ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੋਰੀ ਨੂੰ ਅੰਜਾਮ ਦਿੱਤਾ। ਘਟਨਾ ਦੇ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ ਅਤੇ ਉਨ੍ਹਾਂ ਨੂੰ ਚੋਰੀ ਦੀ ਘਟਨਾ ਦਾ ਪਤਾ ਵੀ ਨਹੀਂ ਲੱਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਰ ਦੇ ਮਾਲਕ ਅਤੇ ਪਿੰਡ ਦੇ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਚੋਰ ਰਾਤ ਸਮੇਂ ਛੱਤ ਤੋਂ ਘਰ ਵਿੱਚ ਦਾਖਲ ਹੋਏ। ਉਹ ਕਮਰੇ ਵਿੱਚ ਰੱਖੀ ਅਲਮਾਰੀ ਤੋੜ ਕੇ ਕਰੀਬ 17 ਤੋਲੇ ਸੋਨੇ ਦੇ ਗਹਿਣੇ ਅਤੇ ਇੱਕ ਲੱਖ ਰੁਪਏ ਲੈ ਕੇ ਫਰਾਰ ਹੋ ਗਏ। ਜਦੋਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤਾਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ ਅਤੇ ਚੋਰ ਘਰ ਦੇ ਵਿਹੜੇ ‘ਚੋਂ ਲਾਈਟ ਦਾ ਬਲਬ ਵੀ ਉਤਾਰ ਕੇ ਆਪਣੇ ਨਾਲ ਲੈ ਗਏ।

ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ ਪ੍ਰਤੀਕ ਜਿੰਦਲ ਨੇ ਕਿਹਾ ਕਿ ਪੁਲੀਸ ਚੋਰੀ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *

View in English