CM ਮਾਨ ਨੂੰ ਮਿਲੀ ਕੇਜਰੀਵਾਲ ਨਾਲ ਮਿਲਣ ਦੀ ਮਿਲੀ ਇਜਾਜ਼ਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 12

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ।

ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ। ਹੁਣ ਮੀਟਿੰਗ ਲਈ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਏਡੀਜੀ ਸੁਰੱਖਿਆ ਏਕੇ ਪਾਂਡੇ, ਸੰਜੇ ਬੈਨੀਵਾਲ ਡੀਜੀ ਜੇਲ੍ਹ, ਰਾਜੀਵ ਸਿੰਘ ਪਰਿਹਾਰ ਡੀਆਈਜੀ ਜੇਲ੍ਹ ਅਤੇ ਦਿੱਲੀ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

ਭਗਵੰਤ ਮਾਨ 15 ਅਪ੍ਰੈਲ ਨੂੰ ਦੁਪਹਿਰ 12 ਵਜੇ ਜੇਲ੍ਹ ਨੰਬਰ 2 ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

Leave a Reply

Your email address will not be published. Required fields are marked *

View in English