ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 5
ਸੀਐਮ ਭਗਵੰਤ ਮਾਨ ਅੱਜ 4000 ਦੇ ਕਰੀਬ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਬਾਰੇ ਜਾਣਕਾਰੀ ਖੁਦ ਸੀਐਮ ਮਾਨ ਦੇ ਵਲੋਂ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦਿੱਤੀ ਗਈ ਹੈ।
ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ।
ਮਾਨ ਨੇ ਅੱਗੇ ਲਿਖਿਆ ਕਿ, ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ।







