CM ਯੋਗੀ ਨੂੰ ਧਮਕੀ ਦੇਣ ਵਾਲੇ ਦੀ ਹੋਈ ਗ੍ਰਿਫਤਾਰੀ

ਫੈਕਟ ਸਮਾਚਾਰ ਸੇਵਾ

ਮੁੰਬਈ , ਨਵੰਬਰ 3

ਮੁੰਬਈ ਪੁਲਿਸ ਨੂੰ ਇੱਕ ਧਮਕੀ ਮਿਲੀ ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਜੇਕਰ ਯੋਗੀ ਆਦਿੱਤਿਆਨਾਥ ਦਸ ਦਿਨਾਂ ਦੇ ਅੰਦਰ ਅਸਤੀਫਾ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਹਾਲਤ ਬਾਬਾ ਸਿੱਦੀਕੀ ਵਰਗੀ ਹੋ ਜਾਵੇਗੀ। ਮੁੰਬਈ ਪੁਲੀਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਸ਼ਨੀਵਾਰ ਸ਼ਾਮ ਨੂੰ ਇਹ ਧਮਕੀ ਭਰਿਆ ਸੰਦੇਸ਼ ਮਿਲਿਆ। ਹਾਲਾਂਕਿ ਇਹ ਧਮਕੀ ਕਿਸ ਨੇ ਦਿੱਤੀ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਇਹ ਸੰਦੇਸ਼ ਕਿਸੇ ਅਣਜਾਣ ਨੰਬਰ ਤੋਂ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮੁੰਬਈ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਮੁਤਾਬਕ ਔਰਤ ਦੀ ਪਛਾਣ 24 ਸਾਲਾ ਫਾਤਿਮਾ ਖਾਨ ਵਜੋਂ ਹੋਈ ਹੈ। ਫਾਤਿਮਾ ਉਲਹਾਸਨਗਰ ਦੀ ਰਹਿਣ ਵਾਲੀ ਹੈ। ਫਾਤਿਮਾ ਦੇ ਪਿਤਾ ਫਰਨੀਚਰ ਕਾਰੋਬਾਰੀ ਹਨ। ਪੁਲੀਸ ਦਾ ਕਹਿਣਾ ਹੈ ਕਿ ਔਰਤ ਪੜ੍ਹੀ-ਲਿਖੀ ਹੈ ਪਰ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ।

Leave a Reply

Your email address will not be published. Required fields are marked *

View in English