CM ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਕੀਤੀ ਪੁਸ਼ਟੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 2

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਗਿਆ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਗਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤੀ ਏਜੰਸੀਆਂ ਕੋਲੋਂ ਪੁਛਿਆ ਹੈ ਕਿ ਦੱਸੋ ਗੋਲਡੀ ਬਰਾੜ ਨੂੰ ਡਿਬੋਟ ਕਰਨਾ ਹੈ ਜਾਂ ਫਿਰ ਇਹ ਵਾਪਸੀ ਕਰਵਾਉਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੋਲਡੀ ਬਰਾੜ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।

Leave a Reply

Your email address will not be published. Required fields are marked *

View in English