ਅਦਾਲਤ ਨੇ ਮਨੀਸ਼ ਸਿਸੋਦੀਆ ਦਾ 7 ਦਿਨ ਦਾ ਈਡੀ ਨੂੰ ਦਿੱਤਾ ਰਿਮਾਂਡ

ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਸੁਣਵਾਈ ਹੋਵੇਗੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਾਰਚ 10

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਨੇ ਮਨੀਸ਼ ਸਿਸੋਦੀਆ ਦਾ 7 ਦਿਨ (17 ਮਾਰਚ ਤੱਕ) ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ, ਏਜੰਸੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ।

ਦੱਸ ਦੇਈਏ ਕਿ ਈਡੀ ਨੇ ਸਿਸੋਦੀਆ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਏਜੰਸੀ ਨੇ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਈਡੀ ਸਿਸੋਦੀਆ ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ। ਇਸ ਤੋਂ ਬਾਅਦ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਪਹਿਲਾਂ ਈਡੀ ਦੇ ਰਿਮਾਂਡ ‘ਤੇ ਸੁਣਵਾਈ ਸ਼ੁਰੂ ਕੀਤੀ।

ਐਡਵੋਕੇਟ ਜੋਹੇਬ ਹੁਸੈਨ ਨੇ ਅਦਾਲਤ ਵਿੱਚ ਈਡੀ ਦਾ ਪੱਖ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸ਼ਰਾਬ ਨੀਤੀ ਬਣਾਉਣ ਪਿੱਛੇ ਕੋਈ ਸਾਜ਼ਿਸ਼ ਸੀ। ਇਸ ਦੇ ਨਿਯਮਾਂ ਵਿੱਚ ਬਦਲਾਅ ਕਰਕੇ ਕੁਝ ਵਿਸ਼ੇਸ਼ ਲੋਕਾਂ ਨੂੰ 6% ਦੀ ਬਜਾਏ 12% ਲਾਭ ਦਿੱਤਾ ਗਿਆ। ਸਿਸੋਦੀਆ ਨੇ ਇਸ ਨਾਲ ਜੁੜੇ ਡਿਜੀਟਲ ਸਬੂਤ ਵੀ ਨਸ਼ਟ ਕਰ ਦਿੱਤੇ।

Leave a Reply

Your email address will not be published. Required fields are marked *

View in English