ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 3
ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਤੋਂ ਭਿਆਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕੁੱਤਾ ਹਸਪਤਾਲ ਵਿੱਚ ਦਾਖਲ ਹੋਇਆ ਅਤੇ ਨਵਜੰਮੇ ਬੱਚੇ ਨੂੰ ਡਿਲੀਵਰੀ ਵਿਭਾਗ ਵਿੱਚੋਂ ਖਿੱਚ ਕੇ ਬਾਹਰ ਕੱਢ ਲਿਆ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਕਿਸੇ ਦੀ ਨਜ਼ਰ ਵੀ ਕੁੱਤੇ ‘ਤੇ ਨਹੀਂ ਪਈ। ਜਦੋਂ ਸੁਰੱਖਿਆ ਗਾਰਡ ਨੇ ਬਾਹਰ ਦੇਖਿਆ ਤਾਂ ਉਸ ਨੇ ਬੱਚੇ ਨੂੰ ਕੁੱਤੇ ਦੇ ਚੁੰਗਲ ਤੋਂ ਛੁਡਵਾਇਆ। ਉਦੋਂ ਤੱਕ ਬੱਚੇ ਦੀ ਮੌਤ ਹੋ ਚੁੱਕੀ ਸੀ।
ਮੈਕਗੇਨ ਜਿਲ੍ਹਾ ਹਸਪਤਾਲ ਦੇ ਸੁਰੱਖਿਆ ਕਰਮੀ ਨੇ ਦੱਸਿਆ ਕਿ ਉਸ ਨੇ ਕੁੱਤੇ ਦੇ ਮੂੰਹ ਵਿੱਚ ਬੱਚਾ ਦੇਖਿਆ। ਫਿਰ ਉਸ ਦਾ ਪਿੱਛਾ ਕੀਤਾ। ਕੁੱਤਾ ਸਵੇਰੇ ਕਰੀਬ 7 ਵਜੇ ਹਸਪਤਾਲ ਦੇ ਮੈਟਰਨਿਟੀ ਵਾਰਡ ‘ਚ ਘੁੰਮ ਰਿਹਾ ਸੀ। ਬੱਚੇ ਨੂੰ ਕੁੱਤੇ ਦੇ ਚੁੰਗਲ ‘ਚੋਂ ਛੁਡਵਾਇਆ ਗਿਆ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਮਾਮਲੇ ‘ਚ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਬੱਚੇ ਦੇ ਮਾਪਿਆਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਮੁਤਾਬਕ ਬੱਚੇ ਦੀ ਮੌਤ ਦਾ ਸਹੀ ਸਮਾਂ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਅਧਿਕਾਰੀਆਂ ਨੇ ਗਰਭਵਤੀ ਔਰਤਾਂ ਦੇ ਰਿਕਾਰਡ ਦੀ ਜਾਂਚ ਕਰਨ ਲਈ ਆਸ-ਪਾਸ ਦੇ ਸਾਰੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।







