ਗੈਰ-ਕਾਨੂੰਨੀ ਦਵਾਈ ਨਿਰਮਾਤਾਵਾਂ ‘ਤੇ ਡਰੱਗ ਰੈਗੂਲੇਟਰ DCGI ਦੀ ਕਾਰਵਾਈ, 18 ਕੰਪਨੀਆਂ ਨੂੰ ਲਾਏ ਤਾਲੇ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 13

ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੀਸੀਜੀਆਈ ਨੇ 20 ਰਾਜਾਂ ਦੀਆਂ 76 ਕੰਪਨੀਆਂ ਦਾ ਨਿਰੀਖਣ ਕੀਤਾ ਸੀ। ਸੂਤਰਾਂ ਨੇ ਅੱਜ ਦੱਸਿਆ ਕਿ ਸਰਕਾਰ ਨਕਲੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸ ਲੜੀ ਤਹਿਤ ਹਿਮਾਚਲ ਪ੍ਰਦੇਸ਼ ਵਿੱਚ 70, ਉੱਤਰਾਖੰਡ ਵਿੱਚ 45 ਅਤੇ ਮੱਧ ਪ੍ਰਦੇਸ਼ ਵਿੱਚ 23 ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਸਭ ਤੋਂ ਜ਼ਿਆਦਾ ਨਕਲੀ ਦਵਾਈਆਂ ਉੱਤਰਾਖੰਡ ਅਤੇ ਹਿਮਾਚਲ ਵਿੱਚ ਬਣ ਰਹੀਆਂ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ‘ਚ ਹਿਮਾਲਿਆ ਮੈਡੀਟੇਕ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਸਾਲ 7 ਫਰਵਰੀ ਨੂੰ 12 ਉਤਪਾਦਾਂ ਦੇ ਨਿਰਮਾਣ ਦੀ ਇਜਾਜ਼ਤ ਰੱਦ ਕਰ ਦਿੱਤੀ ਗਈ ਸੀ।

Leave a Reply

Your email address will not be published. Required fields are marked *

View in English