ਪਾਕਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ, ਦਹਿਸ਼ਤ ‘ਚ ਲੋਕ

ਫੈਕਟ ਸਮਾਚਾਰ ਸੇਵਾ

ਇਸਲਾਮਾਬਾਦ , ਜੂਨ 27

ਪਾਕਿਸਤਾਨ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਕਾਰਨ ਲੋਕਾਂ ਵਿੱਚ ਹਫੜਾ-ਦਫ਼ੜੀ ਮਚ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਯੂਰਪੀਅਨ-ਮੈਡੀਟੇਰੇਨੀਅਨ ਸੀਸਮੋਲੋਜੀਕਲ ਸੈਂਟਰ ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ ਪਾਕਿਸਤਾਨ ਵਿੱਚ ਆਏ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।

ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 35 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੱਡੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Leave a Reply

Your email address will not be published. Required fields are marked *

View in English