ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 7
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਈਡੀ ਦੀ ਅਰਜ਼ੀ ’ਤੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 5 ਵਾਰ ਸੰਮਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈਡੀ ਨੇ ਦਿੱਲੀ ਦੀ ਅਦਾਲਤ ਤੱਕ ਪਹੁੰਚ ਕੀਤੀ ਸੀ।







