ਚੰਡੀਗੜ੍ਹ PGI ਦੇ ਕੋਲ ਮੈਡੀਕਲ ਸਟੋਰ ‘ਤੇ ਹੋਈ ਫਾਇਰਿੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੂਨ 13

ਸ਼ਹਿਰ ਵਿੱਚ ਦਿਨ-ਦਿਹਾੜੇ ਫਾਇਰਿੰਗ ਦੀ ਵਾਰਦਾਤ ਹੋਈ ਹੈ। ਇਹ ਵਾਰਦਾਤ ਸ਼ਨੀਵਾਰ ਦੁਪਹਿਰ ਲਗਪਗ ਢਾਈ ਵਜੇ ਪੀ.ਜੀ.ਆਈ. ਦੇ ਨੇੜੇ ਸੈਕਟਰ-11 ਵਿੱਚ ਵਾਪਰੀ। ਐਕਟਿਵਾ ‘ਤੇ ਆਏ ਤਿੰਨ ਬਦਮਾਸ਼ਾਂ ਨੇ ‘ਕੁਮਾਰ ਮੈਡੀਕਲ ਸਟੋਰ’ ‘ਤੇ ਤਾਬੜਤੋੜ ਗੋਲੀਆਂ ਬਰਸਾਈਆਂ। ਉਨ੍ਹਾਂ ਕੋਲ ਆਟੋਮੈਟਿਕ ਹਥਿਆਰ ਸਨ। ਇਸ ਘਟਨਾ ਵਿੱਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਸ਼ਹਿਰ ਦੇ ਸਭ ਤੋਂ ਵੱਧ ਮੈਡੀਕਲ ਸਟੋਰਾਂ ਵਾਲੀ ਇਸ ਮਾਰਕੀਟ ਵਿੱਚ ਗੋਲੀਆਂ ਚੱਲਣ ਕਾਰਨ ਹਫੜਾ-ਦਫੜੀ ਮੱਚ ਗਈ। ਫਾਇਰਿੰਗ ਕਰਨ ਤੋਂ ਬਾਅਦ ਤਿੰਨੋਂ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਨੂੰ ਫਿਰੌਤੀ ਦੇ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੁਮਾਰ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਫਿਰੌਤੀ ਲਈ ਪਹਿਲਾਂ ਵੀ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਵਾਰਦਾਤ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਵਿੱਚ ਜੁਟੇ ਹੋਏ ਹਨ।

Leave a Reply

Your email address will not be published. Required fields are marked *

View in English