ਸਾਈਕਲ ’ਤੇ ਚੜ੍ਹ ਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਨਿਕਲੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 19

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਮੁੱਖ ਮੰਤਰੀ ਨਾਇਬ ਸੈਣੀ ਅੱਜ ਸਵੇਰੇ-ਸਵੇਰੇ ਸਾਈਕਲ ਉੱਤੇ ਚੜ੍ਹ ਕੇ ਸੁਖਨਾ ਲੇਕ ਪਹੁੰਚ ਕੇ ਜਿੱਥੇ ਸਵੇਰ ਦੀ ਸੈਰ ਕੀਤੀ, ਉੱਥੇ ਹੀ ਸਾਈਕਲ ਚਲਾਉਂਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ‘ਸਵਸਥ ਭਾਰਤ, ਸਵਸਥ ਹਰਿਆਣਾ’ ਦਾ ਸੁਨੇਹਾ ਦਿੱਤਾ।

​ਮੁੱਖ ਮੰਤਰੀ ਨਾਇਬ ਸੈਨਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਸੱਦੇ ’ਤੇ ਵਿਰੋਧੀ ਪਾਰਟੀਆਂ ਨੂੰ ਵੀ ਸਿਆਸਤ ਤੋਂ ਉੱਪਰ ਉੱਠ ਕੇ ਜਨਤਾ ਦੇ ਨਾਲ ਮਿਲ ਕੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ​ ਪ੍ਰਦੂਸ਼ਣ ਅਤੇ ਟਰੈਫਿਕ ਘਟਾਉਣ ਲਈ ਨਵੀਂ SOP ਜਾਰੀ ਕਰ ਦਿੱਤੀ ਹੈ। ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਊਰਜਾ ਦੀ ਬਚਤ ਲਈ ਹਰਿਆਣਾ ਵਿੱਚ ਵੀ ਸਰਕਾਰ ਦੇ ਪੱਧਰ ’ਤੇ ਵਿਸ਼ੇਸ਼ ਐਸ.ਓ.ਪੀ. (SOP) ਜਾਰੀ ਕੀਤੀ ਗਈ ਹੈ। ਇਸ ਤਹਿਤ ਸਰਕਾਰੀ ਕੰਮਕਾਜ ਵਿੱਚ ਬਦਲਾਅ ਲਿਆਉਂਦੇ ਹੋਏ ਵਰਚੁਅਲ ਮੀਟਿੰਗਾਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਲਈ ‘ਵਰਕ ਫ੍ਰੌਮ ਹੋਮ’ ਵਰਗੇ ਬਦਲਵੇਂ ਪ੍ਰਬੰਧਾਂ ਨੂੰ ਅਪਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ, ਤਾਂ ਜੋ ਸੜਕਾਂ ’ਤੇ ਵਾਹਨਾਂ ਦਾ ਦਬਾਅ ਅਤੇ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ।

Leave a Reply

Your email address will not be published. Required fields are marked *

View in English