ISRO ਨੇ ਸ਼ੇਅਰ ਕੀਤੀਆਂ ਸੈਟੇਲਾਈਟ ਤੋਂ ਲਈਆਂ ਰਾਮ ਮੰਦਰ ਦੀਆਂ ਤਸਵੀਰਾਂ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜਨਵਰੀ 21

ਅਯੁੱਧਿਆ ਦੇ ਰਾਮ ਮੰਦਰ ‘ਚ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਹੋਣ ‘ਚ ਸਿਰਫ ਇਕ ਦਿਨ ਬਾਕੀ ਹੈ। ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਦੇਸ਼ ਭਰ ਦੇ ਮੰਦਰਾਂ ‘ਚ ਇਸ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਅਯੁੱਧਿਆ ਦੇ ਮੰਦਰਾਂ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਮੰਦਰ ਨਾਲ ਜੁੜੀਆਂ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਤੁਸੀਂ ਵਾਰ-ਵਾਰ ਦੇਖ ਸਕੋਗੇ। ਇਸਰੋ ਨੇ ਆਪਣੇ ਦੇਸੀ ਉਪਗ੍ਰਹਿ ਦੀ ਮਦਦ ਨਾਲ ਪੁਲਾੜ ਤੋਂ ਰਾਮ ਮੰਦਰ ਦੀਆਂ ਤਸਵੀਰਾਂ ਲਈਆਂ ਹਨ , ਜੋ ਬਹੁਤ ਆਕਰਸ਼ਤ ਹਨ।

Leave a Reply

Your email address will not be published. Required fields are marked *

View in English