ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 2
ਲਾਰੈਂਸ ਬਿਸ਼ਨੋਈ ਦਾ ਗਿਰੋਹ ਤੇਜ਼ੀ ਨਾਲ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਹੁਣ ਸੁਰੱਖਿਆ ਏਜੰਸੀਆਂ ਵੀ ਗਿਰੋਹ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਐਕਸ਼ਨ ਮੋਡ ਵਿੱਚ ਆ ਗਈਆਂ ਹਨ। ਇਸ ਦੌਰਾਨ ਅਮਰੀਕਾ ਨੇ ਮੁੰਬਈ ਪੁਲਿਸ ਨੂੰ ਲਾਰੈਂਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਬਾਰੇ ਇੱਕ ਵੱਡਾ ਖੁਲਾਸਾ ਕੀਤਾ ਹੈ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਅਨਮੋਲ ਅਮਰੀਕਾ ‘ਚ ਲੁਕਿਆ ਹੋਇਆ ਹੈ ਤੇ ਉਨ੍ਹਾਂ ਨੇ ਇਸ ਬਾਰੇ ਮੁੰਬਈ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਹੈ। ਇਸ ਸੂਚਨਾ ਤੋਂ ਬਾਅਦ ਮੁੰਬਈ ਪੁਲਿਸ ਨੇ ਉਸ ਦੀ ਹਵਾਲਗੀ ਦੀ ਮੰਗ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਪਰਾਧ ਸ਼ਾਖਾ ਨੇ ਪਿਛਲੇ ਮਹੀਨੇ ਵਿਸ਼ੇਸ਼ ਅਦਾਲਤ ਤੱਕ ਵੀ ਪਹੁੰਚ ਕੀਤੀ ਸੀ।
ਦੱਸ ਦੇਈਏ ਕਿ ਸਪੈਸ਼ਲ ਕੋਰਟ ‘ਚ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਅਨਮੋਲ ਦੀ ਹਵਾਲਗੀ ਲਈ ਪਹਿਲ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਐਨਸੀਪੀ (ਅਜੀਤ ਧੜੇ) ਦੇ ਆਗੂ ਬਾਬਾ ਸਿੱਦੀਕੀ ਦੇ ਕਤਲ ਵਿੱਚ ਅਨਮੋਲ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਸੀ। ਦੋਸ਼ ਹੈ ਕਿ ਅਨਮੋਲ ਨੇ ਗੋਲੀ ਚਲਾਉਣ ਵਾਲੇ ਨਾਲ ਗੱਲ ਕੀਤੀ ਸੀ।
ਸ਼੍ਰੀਨਗਰ ‘ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕੱਲ੍ਹ ਬਾਂਦੀਪੋਰਾ ‘ਚ ਫ਼ੌਜੀ ਦੇ ਕੈਂਪ ‘ਤੇ ਹੋਇਆ ਸੀ ਹਮਲਾਸ਼੍ਰੀਨਗਰ ‘ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕੱਲ੍ਹ ਬਾਂਦੀਪੋਰਾ ‘ਚ ਫ਼ੌਜੀ ਦੇ ਕੈਂਪ ‘ਤੇ ਹੋਇਆ ਸੀ ਹਮਲਾ
NIA ਨੇ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ, ਕਿਉਂਕਿ ਉਸ ‘ਤੇ 18 ਮਾਮਲੇ ਦਰਜ ਹਨ। ਏਜੰਸੀ ਨੇ ਇਹ ਵੀ ਕਿਹਾ ਕਿ ਅਨਮੋਲ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸੀ। ਉਸ ਨੇ ਕਥਿਤ ਤੌਰ ‘ਤੇ ਮੁਲਜ਼ਮਾਂ ਨੂੰ ਹਥਿਆਰ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਸੀ।







