ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 1
ਮਾਰਚ ਮਹੀਨੇ ਦਾ ਪਹਿਲਾ ਦਿਨ ਚੜਦਿਆਂ ਹੀ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਅੱਜ ਤੋਂ 25 ਰੁਪਏ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ਵਿਚ ਇਕ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਕੀਮਤ 1795 ਰੁਪਏ ਪ੍ਰਤੀ ਸਿਲੰਡਰ ਤੱਕ ਪਹੁੰਚ ਗਈ ਹੈ।







