LPU ‘ਚ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਸੁਸਾਈਡ ਨੋਟ ਮਿਲਿਆ , ਹੋਇਆ ਵੱਡਾ ਖੁਲਾਸਾ

ਫੈਕਟ ਸਮਾਚਾਰ ਸੇਵਾ

ਜਲੰਧਰ, ਸਤੰਬਰ 21

ਬੀਤੀ ਰਾਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਵਿਦਿਆਰਥੀ ਨੇ ਮੌਤ ਤੋਂ ਪਹਿਲਾਂ ਸੁਸਾਈਡ ਨੋਟ ਲਿਖਿਆ ਸੀ, ਜਿਸ ਵਿੱਚ ਉਹਨੇ ਆਪਣੇ ਹੀ ਇੱਕ ਪ੍ਰੋਫ਼ੈਸਰ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਜਾਣਕਾਰੀ ਦੇ ਮੁਤਾਬਿਕ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਖ਼ੁਦਕੁਸ਼ੀ ਮਾਮਲੇ ‘ਚ ਉਸ ਵੇਲੇ ਨਵਾਂ ਮੋੜ ਆ ਗਿਆ। ਜਦੋਂ ਉਸਦਾ ਲਿਖਿਆ ਇਕ ਖ਼ੁਦਕੁਸ਼ੀ ਨੋਟ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ। ਸੁਸਾਈਡ ਵਿਚ ਉਕਤ ਵਿਦਿਆਰਥੀ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਨੂੰ ਇਸ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ। ਜਦਕਿ ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਹੈ ਕਿ ਮ੍ਰਿਤਕ ਵਿਦਿਆਰਥੀ ਨੇ ਆਪਣੇ ਕੁਝ ਨਿੱਜੀ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਹੈ।

Leave a Reply

Your email address will not be published. Required fields are marked *

View in English