ਫੈਕਟ ਸਮਾਚਾਰ ਸੇਵਾ
ਜਲੰਧਰ, ਸਤੰਬਰ 21
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ਵਿਚ ਇਕ ਵਿਦਿਆਰਥੀ ਦੀ ਫਾਹੇ ਨਾਲ ਲਟਕੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਦੋਸ਼ ਲਗਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਜੇਕਰ ਐਂਬੂਲੈਂਸ ਸਮੇਂ ਅਨੁਸਾਰ ਪਹੁੰਚ ਜਾਂਦੀ ਤਾਂ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ।
ਜਾਣਕਾਰੀ ਦੇ ਅਨੁਸਰ ਮਿ੍ਤਕ ਵਿਦਿਆਰਥੀ ਯੂਨੀਵਰਸਿਟੀ ਵਿਚ ਬਿਜਨੈਸ ਮੈਨੇਜਮੈਂਟ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਥਾਣਾ ਸਤਨਾਮਪੁਰਾ ਫਗਵਾੜਾ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।







