ਮੋਹਾਲੀ , 21 ਜੁਲਾਈ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ ।
ਇੱਥੇ ਜਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੇਕਟਿਸ ਕਰ ਰਹੇ ਹਨ ਅਤੇ ਓਹਨਾਂ ਦੇ ਪਿਤਾ ਸਵ, ਸ਼੍ਰੀ ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ।
ਬੇਦੀ, ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੌ ਓਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿੱਚੋ ਇੱਕ ਹਨ।
ਇਸ ਸੰਬਧੀ ਗੱਲਬਾਤ ਕਰਦਿਆਂ ਓਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖਮੰਤਰੀ ਸ਼੍ਰੀ ਭਗਵੰਤ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ।







