ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਫਰਵਰੀ 28

ਦਿੱਲੀ ਦੇ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਰਾਜ ਮੰਤਰੀ ਮੰਡਲ ਵਿਚ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਦੱਸ ਦੇਈਏ ਕਿ ਇਨ੍ਹਾਂ ਦੋਵਾਂ ਮੰਤਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਕਿ ਕਾਲੇ ਧਨ ਨੂੰ ਸਫੈਦ ਕਰਨ (ਮਨੀ ਲਾਂਡਰਿੰਗ) ਮਾਮਲੇ ਵਿੱਚ ਸਤੇਂਦਰ ਜੈਨ ਤਿਹਾੜ ਜੇਲ੍ਹ ਵਿੱਚ ਬੰਦ ਹਨ।

Leave a Reply

Your email address will not be published. Required fields are marked *

View in English