ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਆਰੰਭ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੁਲਾਈ 24

ਅੱਜ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਕੁਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਲਿਆਣ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸੁੱਚਾ ਸਿੰਘ ਲੰਗਾਹ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਮੈਨੇਜਰ ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਦਲ ਪੰਥ, ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਕਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਹਨ।

ਇਹ ਮੀਰੀ ਪੀਰੀ ਖਾਲਸਾ ਮਾਰਚ 4 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਸਾਬੋ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਮੀਰੀ ਪੀਰੀ ਖਾਲਸਾ ਮਾਰਚ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸ਼ਸਤਰਾਂ ਦੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ।

Leave a Reply

Your email address will not be published. Required fields are marked *

View in English