ਫੈਕਟ ਸਮਾਚਾਰ ਸੇਵਾ
ਮਾਨਸਾ, ਮਾਰਚ 26
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ ‘ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ ਵਲੋਂ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਆਦ ਸਾਈਬਰ ਸੈੱਲ ਵਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।







