ਫੈਕਟ ਸਮਾਚਾਰ ਸੇਵਾ
ਲੁਧਿਆਣਾ, ਅਕਤੂਬਰ 3
ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਅਮਰੀਕਾ ਵਿਚ ਰਹਿੰਦੇ ਬਘੇਲ ਸਿੰਘ ਨਾਮ ਦੇ ਵਿਅਕਤੀ ਦੇ ਇਕ ਬੰਦੇ ਨੇ ਫੋਨ ‘ਤੇ ਜਾਨ ‘ਤੇ ਮਾਰਨ ਦੀ ਧਮਕੀ ਦਿੱਤੀ ਹੈ। ਉਕਤ ਵਿਅਕਤੀ ਨੇ ਬਿੱਟੂ ਨੂੰ ਕਿਹਾ ਕਿ ਉਹ ਸਿੱਖਾਂ ਦੇ ਮਾਮਲਿਆਂ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ। ਬਿੱਟੂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ।







