ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਨਵੰਬਰ 27
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪਿਆ। ਇਸ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਮਾਮਲੇ ਵਿਚ ਪਹਿਲਾਂ ਗੁਰੂ ਪੰਥ ਦਾ ਇਕ ਨੁਮਾਇੰਦਿਆਂ ਦਾ ਇਕੱਠ ਬੁਲਾਇਆ ਜਾਵੇ। ਅਕਾਲੀ ਦਲ ਨੂੰ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ- ਕੌਮ ਸਨਮਾਨ ਵਾਪਸ ਲਿਆ ਜਾਵੇ।







