ਫੈਕਟ ਸਮਾਚਾਰ ਸੇਵਾ
ਮੁੰਬਈ , ਸਤੰਬਰ 6
ਮੁੰਬਈ ਦੇ ਮਿਲਜ਼ ਇਲਾਕੇ ‘ਚ ਸਥਿਤ ਟਾਈਮਜ਼ ਟਾਵਰ ਦੀ ਇਮਾਰਤ ‘ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਸਵੇਰੇ ਸਾਢੇ 6 ਵਜੇ ਦੇ ਕਰੀਬ ਲੱਗੀ। ਇਮਾਰਤ ‘ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਮਲਾ ਮਿੱਲਜ਼ ਕੰਪਾਊਂਡ ਵਿੱਚ ਸਥਿਤ ਇਹ ਟਾਵਰ ਇੱਕ ਵਪਾਰਕ ਇਮਾਰਤ ਹੈ।







