ਫੈਕਟ ਸਮਾਚਾਰ ਸੇਵਾ
ਬਲੋਚਿਸਤਾਨ , ਫਰਵਰੀ 7
ਪਾਕਿਸਤਾਨ ‘ਚ ਚੋਣਾਂ ਤੋਂ ਇਕ ਦਿਨ ਪਹਿਲਾਂ ਬਲੋਚਿਸਤਾਨ ‘ਚ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਬਲੋਚਿਸਤਾਨ ‘ਚ ਇਕ ਸਿਆਸੀ ਪਾਰਟੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਅੱਜ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਸਿਆਸੀ ਪਾਰਟੀ ਦੇ ਦਫ਼ਤਰ ਦੇ ਬਾਹਰ ਹੋਇਆ। ਇਸ ਧਮਾਕੇ ‘ਚ 8 ਲੋਕ ਮਾਰੇ ਗਏ ਸਨ ਤੇ ਕਈ ਜ਼ਖਮੀ ਹੋ ਗਏ ਸਨ।
ਡਿਪਟੀ ਕਮਿਸ਼ਨਰ ਜੁਮਾ ਦਾਦ ਖਾਨ ਨੇ ਦੱਸਿਆ ਕਿ ਬਲੋਚਿਸਤਾਨ ਦੇ ਪਿਸ਼ੀਨ ਜ਼ਿਲ੍ਹੇ ਦੇ ਨੋਕੰਦੀ ਇਲਾਕੇ ਵਿੱਚ ਸਥਿਤ ਉਮੀਦਵਾਰ ਦੇ ਦਫ਼ਤਰ ਵਿੱਚ ਧਮਾਕਾ ਹੋਇਆ, ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ।







