ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਪ੍ਰੈਲ 11

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਅੱਜ ਸਵੇਰੇ ਵੱਡੇ ਤੜਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਲਿਆਂਦਾ ਗਿਆ ਸੀ ਜਿਥੋਂ ਉਸਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸਨੂੰ ਸਵੇਰੇ 5.30 ਵਜੇ ਹਵਾਈ ਅੱਡੇ ’ਤੇ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ 8 ਹੋਰ ਸਾਥੀ ਵੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

ਇਸ ਮੌਕੇ ਪਪਲਪ੍ਰੀਤ ਸਿੰਘ ਨੇ ਕਿਹਾ ਕਿ ‘ਉਹ ਚੜ੍ਹਦੀਕਲਾ ਵਿਚ ਹੈ ਅਤੇ ਉਸ ਨੂੰ ਪੁਲਿਸ ਨੇ ਬੀਤੇ ਦਿਨ ਕਥੂਨੰਗਲ ਤੋਂ ਹੀ ਗ੍ਰਿਫਤਾਰ ਕੀਤਾ ਸੀ’। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਸਭ ਤੋਂ ਕਰੀਬੀ ਮੰਨਿਆ ਜਾਂਦਾ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪਪਲਪ੍ਰੀਤ ਦੇ ਕੋਲੋਂ ਹੁਣ ਅੰਮ੍ਰਿਤਪਾਲ ਦੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *

View in English