PM ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੂਨ 21

ਦਿੱਲੀ ਪੁਲਿਸ ਦੇ ਬਾਹਰੀ ਜ਼ਿਲ੍ਹਾ ਪੁਲਿਸ ਨੂੰ ਅੱਜ ਦੋ ਪੀਸੀਆਰ ਕਾਲਾਂ ਪ੍ਰਾਪਤ ਹੋਈਆਂ, ਜਿਸ ਵਿਚ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਇਸ ਸਬੰਧੀ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਲਈ ਟੀਮ ਤਾਇਨਾਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਅਣਪਛਾਤੇ ਫੋਨ ਕਾਲ ਨੇ ਪ੍ਰਧਾਨ ਮੰਤਰੀ ਅਤੇ ਕਿਸੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੋਵੇ। ਇਸ ਤੋਂ ਪਹਿਲਾਂ ਵੀ ਪੁਲਿਸ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ।

Leave a Reply

Your email address will not be published. Required fields are marked *

View in English