ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 6
ਹੁਣ ਰਾਜਧਾਨੀ ‘ਚ ਵਾਹਨਾਂ ਕਾਰਨ ਫੈਲਦੇ ਪ੍ਰਦੂਸ਼ਣ ‘ਤੇ ਹੋਰ ਸ਼ਿਕੰਜਾ ਕੱਸਿਆ ਜਾਵੇਗਾ। ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਇੱਕ ਜਨਤਕ ਨੋਟਿਸ ਜਾਰੀ ਕਰਕੇ ਸਾਰੇ ਵਾਹਨ ਮਾਲਕਾਂ ਨੂੰ ਇੱਕ ਪ੍ਰਮਾਣਿਤ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫਿਕੇਟ (PUCC) ਲੈਣ ਲਈ ਕਿਹਾ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵਾਹਨ ਮਾਲਕਾਂ ਨੂੰ 10,000 ਰੁਪਏ ਜੁਰਮਾਨਾ ਜਾਂ ਤਿੰਨ ਮਹੀਨੇ ਦੀ ਜੇਲ੍ਹ ਜਾਂ ਦੋਵੇਂ ਹੋ ਸਕਦੇ ਹਨ। ਇਸ ਦੌਰਾਨ ਵਾਹਨ ਮਾਲਕਾਂ ਨੂੰ ਲਾਇਸੈਂਸ ਰੱਖਣ ਦੇ ਵੀ ਅਯੋਗ ਮੰਨਿਆ ਜਾਵੇਗਾ।
ਨੋਟਿਸ ‘ਚ ਕਿਹਾ ਗਿਆ ਹੈ ਕਿ ਈ ਵਾਹਨਾਂ ਤੋਂ ਇਲਾਵਾ ਸਾਰੇ ਪੁਰਾਣੇ ਰਜਿਸਟਰਡ ਵਾਹਨਾਂ ਲਈ PUCC ਲਾਜ਼ਮੀ ਹੈ। ਜੇਕਰ ਇਸ ਦੌਰਾਨ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਨਾ ਕੀਤੀ ਗਈ ਤਾਂ ਟਰਾਂਸਪੋਰਟ ਵਿਭਾਗ ਦੀਆਂ ਟੀਮਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨਗੀਆਂ। ਇਸ ਦੇ ਲਈ ਦਿੱਲੀ ਦੇ ਪ੍ਰਦੂਸ਼ਣ ਜਾਂਚ ਕੇਂਦਰਾਂ ਤੋਂ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਵਾਹਨ ਮਾਲਕਾਂ ਨੂੰ ਯੋਗ PUCC ਰੱਖਣ ਦੀ ਹਦਾਇਤ ਕੀਤੀ ਗਈ ਹੈ।
ਦਿੱਲੀ ਦੇ ਪ੍ਰਦੂਸ਼ਣ ਜਾਂਚ ਕੇਂਦਰਾਂ ‘ਚ ਰੋਜਾਨਾ ਵਾਹਨਾਂ ਦੀ ਚੈਕਿੰਗ ਕਰਕੇ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਕਈ ਵਾਹਨ ਮਾਲਕਾਂ ਦੇ ਸਰਟੀਫਿਕੇਟ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਚੱਲ ਰਹੇ ਵਾਹਨਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਲਦ ਹੀ ਟਰਾਂਸਪੋਰਟ ਵਿਭਾਗ ਵੱਲੋਂ ਇਸ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।







