ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 13
ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ 12 ਮਾਰਚ ਨੂੰ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ਸਬੰਧੀ ਸਿੱਖਿਆ ਮੰਤਰੀ ਵੱਲੋਂ ਪਹਿਲਾਂ ਹੀ ਜਾਂਚ ਕਮੇਟੀ ਗਠਿਤ ਕਰ ਕੇ ਮਾਮਲੇ ਦੀ ਪੂਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਉੱਥੇ ਹੀ ਹੁਣ ਇਸ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ।







