ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 13
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਵਿਚ ਮਾਨਸਾ ਦੀ ਸੁਖਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਨੰਬਰ ’ਤੇ ਲੁਧਿਆਣਾ ਦੀ ਸੁਹਾਨੀ ਚੌਹਾਨ ਰਹੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਕੁੜੀਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 2.42 ਲੱਖ ਵਿਦਿਆਰਥੀ ਪਾਸ ਹੋਏ ਹਨ।







