ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 20


ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ‘ਤੇ ਦਵਾਈ ਵਿਕਰੇਤਾਵਾਂ ਦੀ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਵੱਖ ਵੱਖ ਸ਼ਹਿਰਾਂ ਦੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹੇ, ਜਿਸ ਕਾਰਨ ਕਈ ਇਲਾਕਿਆਂ ਵਿੱਚ ਆਮ ਗਤੀਵਿਧੀਆਂ ਪ੍ਰਭਾਵਿਤ ਹੋਈਆਂ। ਪ੍ਰਮੁੱਖ ਤੌਰ ‘ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਦਵਾਈ ਮਾਰਕੀਟਾਂ ਵਿਚ ਵੱਡੇ ਪੱਧਰ ’ਤੇ ਰੋਜ਼ ਮੁਜ਼ਾਹਰੇ ਕੀਤੇ ਗਏ।

ਲੁਧਿਆਣਾ ਦੀਆਂ ਜ਼ਿਆਦਾਤਰ ਦਵਾਈਆਂ ਦੇ ਦੁਕਾਨਾਂ ਬੰਦ ਰਹੀਆਂ ਉੱਥੇ ਹੀ ਪੰਜਾਬ ਦੀ ਦਵਾਈਆਂ ਦੀ ਹੋਲਸੇਲ ਮੰਡੀ ਵਜੋਂ ਮਸ਼ਹੂਰ ਪਿੰਡੀ ਗਲੀ ਅੱਜ ਬੁੱਧਵਾਰ ਨੂੰ ਪੂਰੀ ਤਰ੍ਹਾਂ ਬੰਦ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹੜਤਾਲ ਦਾ ਅਸਰ ਲੁਧਿਆਣਾ ਤੋਂ ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਵੇਖਣ ਨੂੰ ਮਿਲਿਆ, ਜਿੱਥੇ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਰਹੀ। ਅੱਜ ਲੁਧਿਆਣਾ ਦੀ ਹੋਲਸੇਲ ਮਾਰਕੀਟ ਪਿੰਡੀ ਗਲੀ ਵਿੱਚ ਸਵੇਰੇ ਤੋਂ ਹੀ ਦੁਕਾਨਾਂ ਬੰਦ ਹੋਣ ਕਾਰਨ ਸੁੰਨ – ਸਾਨ ਰਹੀ।

ਈ-ਫਾਰਮੇਸੀ ਪ੍ਰਣਾਲੀ ਦੇ ਵਿਰੋਧ ਵਿੱਚ ਅੱਜ (20 ਮਈ) ਦੇਸ਼ ਭਰ ਵਿੱਚ ਦਵਾਈ ਵਿਕਰੇਤਾਵਾਂ ਵੱਲੋਂ ਰਾਸ਼ਟਰਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਜ਼ੀਰਕਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਮੈਡੀਕਲ ਸਟੋਰ ਬੰਦ ਰਹਿਣਗੇ। ਇਹ ਬੰਦ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ (ਏਆਈਓਸੀਡੀ) ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

View in English