ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੂਨ 26
ਪੰਜਾਬ ਸਰਕਾਰ ਵੱਲੋਂ ਵਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਚੰਡੀਗੜ੍ਹ ਅਤੇ ਪੰਜਾਬ ‘ਚ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਤੇ ਵਿਦਿਅਕ ਅਦਾਰਿਆਂ ਦਾ 25 ਮਈ 2026 ਤੋਂ ਅਗਲੇ ਹੁਕਮਾਂ ਤਕ ਦਫ਼ਤਰਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ ਦੁਪਹੇਰ ਡੇਢ ਵਜੇ ਤਕ ਕੀਤਾ ਗਿਆ ਸੀ।
ਹੁਣ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲੀ ਜੁਲਾਈ ਦਿਨ ਬੁੱਧਵਾਰ ਤੋਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਹੋਵੇਗਾ।







