ਪੰਜਾਬ : 4 ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ; ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਫੈਕਟ ਸਮਾਚਾਰ ਸੇਵਾ

ਗੁਰਦਾਸਪੁਰ , ਜੂਨ 13

ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ , ਸ਼ਾਮ ਚੋਰਾਸੀ ਅਤੇ ਕਾਦੀਆਂ ਦੀਆਂ ਚੋਣਾਂ ਲਈ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਚੋਣਾਂ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ ‘ਚ 350 ਅਤੇ ਦੀਨਾਨਗਰ ‘ਚ 300 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਸੁਰੱਖਿਆ ਬਲਾਂ ਦੀ ਡਿਊਟੀ ਲਗਾਈ ਗਈ ਹੈ। ਸ਼ੁੱਕਰਵਾਰ ਸ਼ਾਮ ਨੂੰ ਹੀ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਸਬੰਧਿਤ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਸੀ। ਅੱਜ ਸ਼ਾਮ ਨੂੰ ਹੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।

ਚੋਣ ਮੈਦਾਨ ਵਿੱਚ ਉਤਰੇ ਸਾਰੇ ਉਮੀਦਵਾਰਾਂ ਵੱਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਚੋਣ ਨਤੀਜਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਈ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿੱਚ ਬਹਾਲ ਰੱਖਿਆ ਜਾਵੇ।

Leave a Reply

Your email address will not be published. Required fields are marked *

View in English