ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 24
ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਸੂਰਤ ਦੀ ਅਦਾਲਤ ਨੇ ਕੱਲ੍ਹ ਹੀ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮਾਨਹਾਨੀ ਦੇ ਮਾਮਲੇ ਵਿੱਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਹੀ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀਆਂ ਦਾ ਦੋਸ਼ ਲੱਗਾ ਸੀ। ਜਿਸ ਦੇ ਖਿਲਾਫ ਗੁਜਰਾਤ ਦੇ ਬੀਜੇਪੀ ਵਿਧਾਇਕ ਪੂਰਨੇਸ਼ ਮੋਦੀ ਨੇ ਰਾਹੁਲ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।







