ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ

ਫੈਕਟ ਸਮਾਚਾਰ ਸੇਵਾ

ਰੋਹਤਕ, ਮਈ 26

ਜਬਰ ਜਨਾਹ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ ਅਤੇ ਉਹ ਅੱਜ ਸੁਨਾਰੀਆ ਪਿੰਡ ਦੀ ਜ਼ਿਲ੍ਹਾ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆ ਗਿਆ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅਗਸਤ 2017 ਵਿੱਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਸ ਨੂੰ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।

ਵੇਰਵਿਆਂ ਅਨੁਸਾਰ ਉਹ ਸਵੇਰੇ 6:35 ਵਜੇ ਦੇ ਕਰੀਬ ਜੇਲ੍ਹ ਦੇ ਬਾਹਰ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਕ ਐਸਯੂਵੀ ਵਿੱਚ ਬਾਹਰ ਆਇਆ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਸੱਚਾ ਸੌਦਾ ਮੁਖੀ ਆਪਣੀਆਂ ਦੋ ਚੇਲੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 2017 ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਦੁਆਰਾ ਦੋਸ਼ੀ ਕਰਾਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *

View in English