ਫੈਕਟ ਸਮਾਚਾਰ ਸੇਵਾ
ਜਲੰਧਰ , ਮਾਰਚ 15
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪੰਜਾਬ ਦੇ ਜਲੰਧਰ ਦੇ ਥਾਣਾ ਪਾਤਰਾਂ ‘ਚ ਪੁਲੀਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਐੱਫ.ਆਈ.ਆਰ. ਖ਼ਿਲਾਫ਼ ਹੁਣ ਗੁਰਮੀਤ ਰਾਮ ਰਹੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਖ਼ਿਲਾਫ਼ ਝੂਠੀ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ।
ਕੋਰਟ ‘ਚ ਦਾਖ਼ਲ ਕੀਤੀ ਗਈ ਅਪੀਲ ‘ਚ ਡੇਰਾ ਮੁਖੀ ਨੇ ਕਿਹਾ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਸ ਨਾਲ ਛੇੜਛਾੜ ਕੀਤੀ ਗਈ ਹੈ। ਉਸ ਨੂੰ ਵੀਡੀਓ ਨੂੰ ਪੂਰਾ ਦੇਖਿਆ ਹੀ ਨਹੀਂ ਗਿਆ ਹੈ, ਸਗੋਂ ਅੱਧੀ ਅਧੂਰੀ ਗੱਲ ਸੁਣ ਕੇ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਹਾਈ ਕੋਰਟ ਕੁਝ ਦੇਰ ‘ਚ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ।







