RBI ਨੇ ਰੈਪੋ ਰੇਟ ‘ਚ ਕੀਤਾ ਵਾਧਾ , ਹੁਣ ਲੋਨ ਦੀ EMI ਹੋਵੇਗੀ ਮਹਿੰਗੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 7

ਆਰਬੀਆਈ ਗਵਰਨਰ ਨੇ ਤਿੰਨ ਦਿਨਾਂ ਤੱਕ ਚੱਲੀ MPC ਦੀ ਬੈਠਕ ਤੋਂ ਬਾਅਦ ਰੇਪੋ ਰੇਟ ਵਧਾਉਣ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.35% ਵਾਧੇ ਦਾ ਐਲਾਨ ਕੀਤਾ ਹੈ। ਹੁਣ ਆਰਬੀਆਈ ਦੀ ਰੇਪੋ ਦਰ 5.4% ਤੋਂ ਵਧ ਕੇ 6.25% ਹੋ ਗਈ ਹੈ। ਆਰਬੀਆਈ ਨੇ ਲਗਾਤਾਰ ਪੰਜਵੀਂ ਵਾਰ ਇਸ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਮਈ 2022 ਵਿੱਚ ਰੈਪੋ ਦਰ ਵਿੱਚ 50 ਪੁਆਇੰਟਸ ਵਧਾਉਣ ਦੇ ਐਲਾਨ ਨਾਲ ਇਸਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਜੂਨ, ਅਗਸਤ ਅਤੇ ਸਤੰਬਰ ਦੇ ਮਹੀਨਿਆਂ ‘ਚ ਰੈਪੋ ਰੇਟ ‘ਚ 50-50 ਅੰਕਾਂ ਦਾ ਵਾਧਾ ਕੀਤਾ ਗਿਆ ਸੀ। ਮਈ ‘ਚ ਹੋਈ MPC ਦੀ ਬੈਠਕ ‘ਚ ਵੀ ਰੈਪੋ ਰੇਟ ਨੂੰ 50 ਬੇਸਿਸ ਪੁਆਇੰਟ ਵਧਾ ਕੇ 4.90 ਫੀਸਦੀ ਕਰ ਦਿੱਤਾ ਗਿਆ ਸੀ।

ਰਿਜ਼ਰਵ ਬੈਂਕ ਦੇ ਗਵਰਨਰ ਨੇ ਰੇਪੋ ਦਰ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਇਹ ਵੀ ਕਿਹਾ ਕਿ ਅਗਲੇ ਚਾਰ ਮਹੀਨਿਆਂ ਤੱਕ ਮਹਿੰਗਾਈ ਦਰ 4 ਫੀਸਦੀ ਤੋਂ ਉਪਰ ਰਹਿਣ ਦੀ ਸੰਭਾਵਨਾ ਹੈ। MPC ਦੇ ਛੇ ਵਿੱਚੋਂ ਪੰਜ ਮੈਂਬਰਾਂ ਨੇ ਰੈਪੋ ਦਰ ਵਿੱਚ ਵਾਧੇ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਰੇਪੋ ਰੇਟ ਦਾ ਐਲਾਨ ਕਰਦੇ ਹੋਏ ਆਰਬੀਆਈ ਗਵਰਨਰ ਨੇ ਇਹ ਵੀ ਕਿਹਾ ਹੈ ਕਿ ਦੇਸ਼ ਵਿੱਚ ਗ੍ਰਾਮੀਣ ਮੰਗ ਵਿੱਚ ਸੁਧਾਰ ਦਿਖਾਈ ਦੇ ਰਿਹਾ ਹੈ। ਖਪਤਕਾਰਾਂ ਦੇ ਵਿਸ਼ਵਾਸ ਵਿੱਚ ਵੀ ਸੁਧਾਰ ਹੋਇਆ ਹੈ। ਆਰਬੀਆਈ ਗਵਰਨਰ ਨੇ ਕਿਹਾ ਹੈ ਕਿ ਵਿੱਤੀ ਸਾਲ 2023 ਵਿੱਚ ਜੀਡੀਪੀ ਵਾਧਾ 6.8% ਹੋ ਸਕਦਾ ਹੈ। ਆਰਬੀਆਈ ਗਵਰਨਰ ਨੇ ਇਹ ਵੀ ਕਿਹਾ ਹੈ ਕਿ ਵਿੱਤੀ ਸਾਲ 2024 ਦੀ ਪਹਿਲੀ ਤਿਮਾਹੀ ਵਿੱਚ ਸੀਪੀਆਈ 5% ‘ਤੇ ਰਹਿ ਸਕਦਾ ਹੈ।

Leave a Reply

Your email address will not be published. Required fields are marked *

View in English