ਆਦਮਪੁਰ ਹਵਾਈ ਅੱਡੇ ਦਾ ਨਾ ਬਦਲਿਆ

ਫੈਕਟ ਸਮਾਚਾਰ ਸੇਵਾ

ਜਲੰਧਰ, ਜੂਨ 16

ਕੇਂਦਰ ਸਰਕਾਰ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਅਧਿਕਾਰਤ ਤੌਰ ‘ਤੇ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖ ਦਿੱਤਾ ਹੈ। ਇਸ ਸੰਬੰਧੀ 12 ਜੂਨ ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਮੌਕੇ ‘ਤੇ ਨਵੇਂ ਨਾਮ ਦਾ ਉਦਘਾਟਨ ਕੀਤਾ ਸੀ।

ਕੇਂਦਰ ਸਰਕਾਰ ਨੇ ਇਹ ਇਤਿਹਾਸਕ ਫੈਸਲਾ ਦੋਆਬਾ ਖੇਤਰ ਦੇ ਵਿਕਾਸ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਹੈ। ਆਦਮਪੁਰ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਮੁੱਖ ਹਵਾਈ ਹੱਬ ਮੰਨਿਆ ਜਾਂਦਾ ਹੈ। ਸਰਕਾਰ ਵਲੋਂ 12 ਜੂਨ ਨੂੰ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਨੇ ਇਸ ਫੈਸਲੇ ਨੂੰ ਅੰਤਿਮ ਰੂਪ ਦਿੱਤਾ। ਇਸ ਨਵੇਂ ਨਾਮ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਇਤਿਹਾਸਕ ਅਤੇ ਪਵਿੱਤਰ ਮੌਕੇ ‘ਤੇ ਨਵੇਂ ਨਾਮ ਵਾਲੀ ਤਖ਼ਤੀ ਦਾ ਉਦਘਾਟਨ ਕੀਤਾ।

Leave a Reply

Your email address will not be published. Required fields are marked *

View in English