ਬੱਚਿਆਂ ਨਾਲ ਭਰੀ ਸਕੂਲੀ ਬੱਸ ਨੇ ਮਾਰੀ 6 ਗੱਡੀਆਂ ਨੂੰ ਜ਼ਬਰਦਸਤ ਟੱਕਰ; ਹਰ ਪਾਸੇ ਮਚਿਆ ਚੀਕ ਚਿਹਾੜਾ

ਫੈਕਟ ਸਮਾਚਾਰ ਸੇਵਾ

ਪੰਚਕੂਲਾ , ਜੁਲਾਈ 7

ਅੱਜ ਸਵੇਰੇ ਸੈਕਟਰ-26 ‘ਚ ਇੱਕ ਨਿੱਜੀ ਕਾਲਜ ਬੱਸ ਬੇਕਾਬੂ ਹੋ ਗਈ ਅਤੇ ਘਰਾਂ ਦੇ ਬਾਹਰ ਖੜ੍ਹੀਆਂ ਕਈ ਗੱਡੀਆਂ ਨੂੰ ਟੱਕਰ ਮਾਰੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਲਗਭਗ ਪੰਜ ਤੋਂ ਛੇ ਵਾਹਨ ਨੁਕਸਾਨੇ ਗਏ। ਟੱਕਰ ਦੀ ਤੇਜ਼ ਆਵਾਜ਼ ਸੁਣ ਕੇ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਮੌਕੇ ‘ਤੇ ਭੀੜ ਇਕੱਠੀ ਹੋ ਗਈ।

ਮੌਜ਼ੂਦਾ ਲੋਕਾਂ ਨੇ ਦੱਸਿਆ ਹੈ ਕਿ ਬੱਸ ਡਰਾਈਵਰ ਅਤੇ ਸਥਾਨਕ ਲੋਕਾਂ ਵਿਚਕਾਰ ਗਰਮਾ-ਗਰਮ ਬਹਿਸ ਹੋ ਗਈ। ਵਸਨੀਕਾਂ ਨੇ ਡਰਾਈਵਰ ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਲਗਾਇਆ। ਖੁਸ਼ਕਿਸਮਤੀ ਨਾਲ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਕਈ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਸਕੂਲੀ ਬੱਸ ‘ਚ ਲਗਭਗ 20 ਬੱਚੇ ਸਵਾਰ ਸਨ। ਇਸ ਬੱਸ ‘ਚ 5ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਰਾਇਵਰ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

Leave a Reply

Your email address will not be published. Required fields are marked *

View in English