ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਜੂਨ 27
ਸ਼੍ਰੋਮਣੀ ਕਮੇਟੀ ਵਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਬੁਲਾਏ ਗਏ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਜਨਰਲ ਇਜਲਾਸ ਦੀ ਇਕੱਤਰਤਾ ਤੋਂ ਪਹਿਲਾਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨਾਲ ਮੁਲਾਕਾਤ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਸੂਚਨਾ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਤੋਂ ਅਸਤੀਫਾ ਦੇਣ ਬਾਰੇ ਹੋ ਰਹੀ ਚਰਚਾ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ।







