ਫੈਕਟ ਸਮਾਚਾਰ ਸੇਵਾ
ਪਟਿਆਲਾ , ਦਸੰਬਰ 18
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ‘ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਅਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਉਨ੍ਹਾਂ ਕਿਹਾ ਕਿ ਦੋ ਸਾਲ ਤੱਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ ‘ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ ‘ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ।







