ਘੱਲੂਘਾਰਾ ਦਿਵਸ : ਜਥੇਦਾਰ ਗੜਗੱਜ ਵੱਲੋਂ ਕੌਮ ਦੇ ਨਾਮ ਦਿੱਤਾ ਸੰਦੇਸ਼

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 6

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਪੰਜਾਬ ਆਪਣੇ ਹੋਮਲੈਂਡ ਨਾਲ ਜੋੜ ਕੇ ਰੱਖਣ। ਇਸ ਮੌਕੇ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ ਸਮੇਂ ਗੁਰੂ ਘਰਾਂ ਦੀ ਅਜਮਤ ਨੂੰ ਬਚਾਉਣ ਵਾਸਤੇ ਸ਼ਹੀਦੀ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤਿਨਿਧ ਤੇ ਆਗੂ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਸੰਗਤ ਵੀ ਪੁੱਜੀ ਹੋਈ ਸੀ।
ਸ੍ਰੀ ਅਕਾਲ ਤਖ਼ਤ ਦੇ ਸਨਮੁਖ ਇਕੱਤਰ ਹੋਈ ਸੰਗਤ ਅਤੇ ਖਾਸ ਕਰਕੇ ਨੌਜਵਾਨਾਂ ਤੇ ਹੋਰਨਾਂ ਵੱਲੋਂ ਸਿੱਖ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਦੀਆਂ ਢਾਹ ਢੇਰੀ ਦੀਆ ਤਸਵੀਰਾਂ ਅਤੇ ਨਾਅਰਿਆਂ ਵਾਲੇ ਪੋਸਟਰ ਫੜੇ ਹੋਏ ਸਨ। ਇਸ ਮੌਕੇ ਖਾਲਿਸਤਾਨ ਪੱਖੀ ਨਾਅਰੇ ਵੀ ਲਾਏ ਗਏ। ਸ੍ਰੀ ਹਰਿਮੰਦਰ ਸਾਹਿਬ ਕੈਂਪਸ ਦੇ ਅੰਦਰ ਵੱਡੀ ਗਿਣਤੀ ਵਿੱਚ ਚਿੱਟ ਕੱਪੜਿਆਂ ਵਿੱਚ ਪੁਲੀਸ ਕਰਮਚਾਰੀਆਂ ਨੂੰ ਮੌਜੂਦ ਸਨ। ਕੈਂਪਸ ਦੇ ਬਾਹਰ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਰਸਤਿਆਂ ਤੇ ਨਾਕੇ ਲਾਏ ਗਏ ਸਨ।

ਇਸ ਦੌਰਾਨ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸ਼੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਬਾਹਰ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕੀਤਾ ਗਿਆ ਹੈ।।

Leave a Reply

Your email address will not be published. Required fields are marked *

View in English