ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਪ੍ਰੈਲ 13
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਗੁਲਮੋਹਰ ਟਾਉਨਸ਼ਿਪ ਮਾਮਲੇ ਵਿਚ ਹਾਈਕੋਰਟ ਨੇ ਸਾਬਕਾ ਮੰਤਰੀ ਅਰੋੜਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਵਿਜੀਲੈਂਸ ਅਧਿਕਾਰੀ ਨੂੰ ਕਥਿਤ ਤੌਰ ਤੇ ਰਿਸ਼ਵਤ ਦੇਣ ਦੀ ਕੋਸਿਸ਼ ਕਰਨ ਦੇ ਮਾਮਲੇ ਵਿਚ ਸੁੰਦਰ ਸ਼ਾਮ ਅਰੋੜਾ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।







