SYL ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਮੁੱਖ ਮੰਤਰੀ : ਤਿਵਾੜੀ

ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੱਖ-ਵੱਖ ਪਿੰਡਾਂ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਦੌਰੇ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਾਣੀ ਦੇਣ ਦਾ ਸਵਾਲ ਉਦੋਂ ਪੈਦਾ ਹੁੰਦਾ ਹੈ ਜਦੋਂ ਪੰਜਾਬ ਕੋਲ ਵਾਧੂ ਪਾਣੀ ਮੌਜੂਦ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਹੀ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਅੱਗੇ ਦੁਹਰਾਉਂਦਾ ਰਿਹਾ ਹੈ ਕਿ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਉਹ ਕਿਸੇ ਹੋਰ ਨੂੰ ਕਿਵੇਂ ਦੇ ਸਕਦਾ ਹੈ। ਇਸ ਦੌਰਾਨ ਤਿਵਾੜੀ ਨੇ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿਚੋਂ 5-5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *

View in English