ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 14
ਸਤਲੁਜ ਯਮੁਨਾ ਲਿੰਕ ਨਹਿਰ (SYL) ਮੁੱਦੇ ‘ਤੇ 28 ਦਸੰਬਰ ਨੂੰ ਚੰਡੀਗੜ੍ਹ ‘ਚ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।







