ਫੈਕਟ ਸਮਾਚਾਰ ਸੇਵਾ
ਗੁਰਦਾਸਪੁਰ ,ਮਾਰਚ 9
ਬਾਰਵ੍ਹੀਂ ਦੇ ਇੰਗਲਿਸ਼ ਦੇ ਪੇਪਰ ਲੀਕ ਮਾਮਲੇ ਵਿੱਚ ਜਲਦੀ ਹੀ ਪੁਲੀਸ ਵੱਲੋਂ ਨਵੇਂ ਖੁਲਾਸੇ ਕੀਤੇ ਜਾ ਸਕਦੇ ਹਨ। ਪੁਲਿਸ ਸੂਤਰਾਂ ਅਨੁਸਾਰ ਫਿਲਹਾਲ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਮਾਮਲੇ ਵਿੱਚ 24 ਫਰਵਰੀ ਨੂੰ ਗੁਰਦਾਸਪੁਰ ਥਾਣਾ ਸਿਟੀ ਦੀ ਪੁਲੀਸ ਵੱਲੋਂ ਜ਼ਿਲਾ ਸਿੱਖਿਆ ਅਧਿਕਾਰੀ ਦੀ ਸ਼ਿਕਾਇਤ ਤੇ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਤਫਤੀਸ਼ ਦੌਰਾਨ ਹੁਣ ਤੱਕ ਵੀਰ ਸਿੰਘ ਅਤੇ ਗਗਨ ਨਾਮਕ ਦੋ ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਵੀਰ ਸਿੰਘ ਇੱਕ ਮਸ਼ਹੂਰ ਵਿੱਦਿਅਕ ਅਕੈਡਮੀ ਨਾਲ ਸਬੰਧਤ ਹੈ ਅਤੇ ਇਸ ਮਾਮਲੇ ਵਿਚ ਕੁੱਝ ਨਿਜੀ ਸਕੂਲ ਵੀ ਪੁਲਿਸ ਦੇ ਨਿਸ਼ਾਨੇ ਤੇ ਹਨ।
ਗ੍ਰਿਫ਼ਤਾਰ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਜਿਕਰਯੋਗ ਹੈ ਕਿ ਪੇਪਰ ਲੀਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੰਗਲੀਸ਼ ਦਾ ਪੇਪਰ ਰੱਦ ਕਰ ਦਿੱਤਾ ਗਿਆ ਸੀ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਦੀ ਇੱਕ ਗੱਲ ਵੀ ਕਹੀ ਗਈ ਸੀ।







