ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 31
ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਵਿਵਾਦਾਂ ‘ਚ ਘਿਰੀ ਟ੍ਰੇਨੀ IAS ਅਧਿਕਾਰੀ ਪੂਜਾ ਖੇਡਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। UPSC ਨੇ ਪੂਜਾ ਖੇਡਕਰ ਦੀ ਉਮੀਦਵਾਰੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਪੂਜਾ ਦੇ ਭਵਿੱਖ ਵਿਚ ਕਿਸੇ ਵੀ ਪ੍ਰੀਖਿਆ ‘ਚ ਸ਼ਾਮਲ ਹੋਣ ਤੋਂ ਰੋਕ ਲਗਾ ਦਿੱਤੀ ਹੈ। ਕਮਿਸ਼ਨ ਨੇ ਸਾਰੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਪੂਜਾ ਖੇਡਕਰ ਵਿਰੁੱਧ ਇਹ ਕਾਰਵਾਈ ਕੀਤੀ ਹੈ। ਉਸ ਨੂੰ CSE-2022 ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਘ ਲੋਕ ਸੇਵਾ ਕਮਿਸ਼ਨ ਨੇ ਸੰਕੇਤ ਦਿੱਤਾ ਸੀ ਕਿ ਜੇਕਰ ਪੂਜਾ ਖੇਡਕਰ ਮਾਮਲੇ ‘ਚ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।







