WHO ਨੇ ਕੋਰੋਨਾ JN.1 ਦੇ ਨਵੇਂ ਸਬ-ਵੇਰੀਐਂਟ ਦੇ ਖ਼ਤਰੇ ਬਾਰੇ ਦਿੱਤੀ ਜਾਣਕਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 20

ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਦੀ ਲਾਗ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਖ਼ਾਸ ਕਰਕੇ ਕੇਰਲ ਵਿੱਚ ਇਸ ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਕੇਂਦਰ ਵਲੋਂ ਰਾਜਾਂ ਨੂੰ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਦੇ ਇਸ ਨਵੇਂ ਉਪ-ਵਰਗ ਦੇ ਰੂਪ’ ਵਜੋਂ ਸ਼੍ਰੇਣੀਬੱਧ ਕੀਤਾ ਹੈ। ਇਸ ਦੇ ਖਤਰੇ ਬਾਰੇ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀ ਗਈ ਨਵੀਂ ਜਾਣਕਾਰੀ ਅਨੁਸਾਰ ਇਸ ਉਪ-ਵਰਗ ਤੋਂ ਜਨ ਸਿਹਤ ਲਈ ਜ਼ਿਆਦਾ ਖ਼ਤਰਾ ਨਹੀਂ ਹੈ।

ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਕਿਹਾ ਕਿ ਹੁਣ ਤੱਕ ਜੋ ਤੱਥ ਸਾਹਮਣੇ ਆਏ ਹਨ, ਉਨ੍ਹਾਂ ਮੁਤਾਬਕ ਫਿਲਹਾਲ ਜੇ.ਐੱਨ.1 ਇਨਫੈਕਸ਼ਨ ਤੋਂ ਜਨ ਸਿਹਤ ਨੂੰ ਬਹੁਤ ਘੱਟ ਖਤਰਾ ਹੈ। JN.1 ਨੂੰ ਪਹਿਲਾਂ ਇਸਦੇ ਮੂਲ ਵੰਸ਼ BA.2.86 ਦੇ ਇੱਕ ਹਿੱਸੇ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਸੀ। ਹੁਣ ਜਿਵੇਂ-ਜਿਵੇਂ ਸਰਦੀ ਵਧ ਰਹੀ ਹੈ, ਭਾਰਤ ‘ਚ ਇਸ ਦੇ ਫੈਲਣ ਦਾ ਖਤਰਾ ਵਧਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਮੌਜੂਦਾ ਟੀਕੇ JN.1 ਅਤੇ COVID-19 ਦੇ ਹੋਰ ਰੂਪਾਂ ਕਾਰਨ ਹੋਣ ਵਾਲੇ ਗੰਭੀਰ ਖਤਰਿਆਂ ਤੋਂ ਜਾਨਾਂ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਹਨ।

ਵਿਸ਼ਵ ਸਿਹਤ ਸੰਗਠਨ ਇਨ੍ਹਾਂ ਮਾਮਲਿਆਂ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣ, ਮਾਸਕ ਦੀ ਵਰਤੋਂ ਕਰਨ ਅਤੇ ਜਿੱਥੋਂ ਤੱਕ ਹੋ ਸਕੇ ਸਮਾਜਿਕ ਦੂਰੀ ਦੀ ਪਾਲਣਾ ਕਰਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 288 ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 1,970 ਹੋ ਗਈ ਹੈ। ਮੰਗਲਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 115 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ 1,749 ਹੋ ਗਈ ਹੈ।

Leave a Reply

Your email address will not be published. Required fields are marked *

View in English