ਅਨਿਲ ਵਿੱਜ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ : ਨਸ਼ਾ ਛੱਡੋ ਜਾਂ ਹਰਿਆਣਾ ਛੱਡੋ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਸਤੰਬਰ 26

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਡਰੱਗ ਡੀਲਰਾਂ ਨੂੰ ਚੇਤਾਵਨੀ ਦਿੱਤੀ ਹੈ। ਵਿੱਜ ਨੇ ਕਿਹਾ ਕਿ ਤਸਕਰ ਜਾਂ ਤਾਂ ਹਰਿਆਣਾ ‘ਚ ਨਸ਼ੇ ਦਾ ਕਾਰੋਬਾਰ ਕਰਨਾ ਬੰਦ ਕਰਨ ਜਾਂ ਹਰਿਆਣਾ ਛੱਡ ਦੇਣ। ਅਸੀਂ ਉਨ੍ਹਾਂ ਨੂੰ ਰਹਿਣ ਨਹੀਂ ਦੇਵਾਂਗੇ। ਅਸੀਂ ਹਰ ਉਸ ਵਿਅਕਤੀ ਦੀਆਂ ਸੂਚੀਆਂ ਬਣਾਈਆਂ ਹਨ, ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਧਨ ਕਮਾਇਆ ਹੈ। ਅਸੀਂ ਸਾਰਿਆਂ ‘ਤੇ ਕਾਰਵਾਈ ਕਰਾਂਗੇ। ਵਿੱਜ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਮੇਰੇ ਬੁਲਡੋਜ਼ਰ ਤਿਆਰ ਖੜ੍ਹੇ ਹਨ।

ਇਸ ਤੋਂ ਪਹਿਲਾਂ ਸੀਐਮ ਮਨੋਹਰ ਲਾਲ ਨੇ ਵੀ ਅਪਰਾਧੀਆਂ ਨੂੰ ਚੇਤਾਵਨੀ ਦਿੱਤੀ ਸੀ। ਪਾਣੀਪਤ ਦੇ ਪਹਿਲੀ ਪਾਤਸ਼ਾਹੀ ਗੁਰਦੁਆਰੇ ‘ਚ ਮੱਥਾ ਟੇਕਣ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਨਾਜਾਇਜ਼ ਕਬਜ਼ਿਆਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਇਨ੍ਹਾਂ ‘ਤੇ ਕਾਰਵਾਈ ਜਾਰੀ ਰਹੇਗੀ। ਲੋਕਾਂ ਨੂੰ ਇਨ੍ਹਾਂ ਤੋਂ ਡਰਨ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਉਨ੍ਹਾਂ ਦੇ ਨਾਜਾਇਜ਼ ਕਬਜ਼ਿਆਂ ਦੀ ਨਿਸ਼ਾਨਦੇਹੀ ਕਰ ਰਿਹਾ ਹੈ।

Leave a Reply

Your email address will not be published. Required fields are marked *

View in English