‘ਆਪ’ MLA ਨਰਿੰਦਰ ਕੌਰ ਭਰਾਜ ਦੇ ਘਰ ਗੂੰਜੀ ਕਿਲਕਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਸਤੰਬਰ 5

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਪੁੱਤਰ ਨੇ ਜਨਮ ਲਿਆ ਹੈ ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਨਰਿੰਦਰ ਕੌਰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਦੀ ਮੈਂਬਰ ਹਨ। ਉਨ੍ਹਾਂ 2022 ਦੀਆਂ ਚੋਣਾਂ ‘ਚ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਹਰਾਇਆ ਸੀ ਜਿਸ ਦੇ ਨਾਲ ਹੀ ਉਹ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਵਿਧਾਇਕਾ ਵੀ ਬਣੀ।

Leave a Reply

Your email address will not be published. Required fields are marked *

View in English